ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਇਕੱਠੇ ਹੋਣ 'ਤੇ ਪਾਬੰਦੀ ਹੁਕਮ ਲਾਗੂ।।
ਲੁਧਿਆਣਾ, 31 ਜੁਲਾਈ (ਹਰਜੀਤ ਸਿੰਘ ਖਾਲਸਾ)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟ੍ਰੇਟ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਪੰਜਾਬ ਚੰਡੀਗੜ ਵੱਲੋਂ ਦਸਵੀਂ ਅਤੇ ਬਾਰਵੀਂ ਦੀਆਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਧਾਰਾ 144 ਸੀ. ਆਰ. ਪੀ. ਸੀ. ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕਰਕੇ ਵਿਦਿਅਕ ਅਦਾਰਿਆਂ ਦੇ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਪ੍ਰੀਖਿਆ ਸਮੇਂ ਦੌਰਾਨ ਪ੍ਰੀਖਿਆ ਕੇਂਦਰ ਤੋਂ 200 ਮੀਟਰ ਦੇ ਅੰਦਰ ਜਾਣ ਜਾਂ ਇਕੱਠੇ ਹੋਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 3 ਅਗਸਤ ਤੋਂ 28 ਅਗਸਤ, 2018 ਤੱਕ ਲਾਗੂ ਰਹਿਣਗੇ।
