ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਰੋਹ ਦਾ ਆਯੋਜਨ।।

ਲੁਧਿਆਣਾ, 1 ਅਗਸਤ (ਹਰਜੀਤ ਸਿੰਘ ਖਾਲਸਾ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਾਮ ਸਿਮਰਨ ਅਭਿਆਸ ਸਮਾਰੋਹ ਦਾ ਆਯੋਜਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸੰਗਤਾਂ ਦੇ ਭਰਪੂਰ ਸਹਿਯੋਗ ਨਾਲ ਕੀਤਾ ਗਿਆ । ਭਾਈ ਹਰਸ਼ਰਨ ਸਿੰਘ ਫਿਰੋਜ਼ਪੁਰ ਵਾਲਿਆ ਦਾ ਰਾਗੀ ਜੱਥਾ, ਬੀਬੀ ਰਣਜੀਤ ਕੌਰ ਖਾਲਸਾ ਅਤੇ ਭਾਈ ਜਸਪ੍ਰੀਤ ਸਿੰਘ ਖਾਲਸਾ ਦੇ ਰਾਗੀ ਜੱਥੇ ਦੁਆਰਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕਰਦੇ ਹੋਏ ਬਾਣੀ ਅਤੇ ਬਾਣੇ ਦੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ । ਭਾਈ ਰਜਿੰਦਰਪਾਲ ਸਿੰਘ ਖਾਲਸਾ, ਰਾਜੂ ਵੀਰ ਜੀ ਅਤੇ ਭਾਈ ਬਲਵਿੰਦਰ ਸਿੰਘ ਸੁਖਮਨੀ ਸਾਹਿਬ ਅਤੇ ਜਪੁਜੀ ਸਾਹਿਬ ਪਾਠ ਦੀ ਵਿਆਖਿਆ ਕਰਦੇ ਸੰਗਤਾਂ ਨੂੰ ਨਿਤਨੇਮ ਨਾਲ ਬਾਣੀ ਦਾ ਸਿਮਰਨ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਸ਼ਬਦ ਤੋਂ ਬਿਨ੍ਹਾਂ ਮਨੁੱਖੀ ਜੀਵਨ ਅਧੂਰਾ ਹੈ । ਇਸ ਲਈ ਸੰਗਤ ਆਪ ਵੀ ਨਿਤੇਨਮ ਅਤੇ ਗੁਰਬਾਣੀ ਦਾ ਸਿਮਰਨ ਕਰਨਾ ਚਾਹੀਦਾ ਅਤੇ ਬੱਚਿਆ ਨੂੰ ਵੀ ਬਾਣੀ ਅਤੇ ਬਾਣੇ ਨਾਲ ਜੋੜ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ । ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਐਸ.ਜੀ.ਪੀ.ਸੀ ਧਰਮ ਪ੍ਰਚਾਰ ਕਮੇਟੀ ਦੋਆਬਾ ਜੋਨ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੇ ਰਾਗੀ ਜੱਥਿਆ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਧਰਮ ਲਈ ਪ੍ਰਚਾਰ ਅਤੇ ਪ੍ਰਸਾਰ ਲਈ ਪੰਜਾਬ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ । ਜਿਸ ਤਹਿਤ ਸੰਗਤਾਂ ਨੂੰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ ਗੁਰਧਾਮਾਂ ਦੇ ਦਰਸ਼ਨ ਲਈ ਫ੍ਰੀ ਬੱਸ ਸੇਵਾ ਲਈ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਬਾਣੀ ਅਤੇ ਬਾਣੇ ਦੇ ਨਾਲ ਸੰਗਤਾਂ ਨੂੰ ਜੋੜਨ ਲਈ ਅੰਮ੍ਰਿਤ ਸੰਚਾਰ ਲਹਿਰ ਨੂੰ ਵੀ ਪ੍ਰਚੰਡ ਕੀਤਾ ਗਿਆ ਹੈ । ਇਸ ਸਮਾਰੋਹ ਵਿੱਚ ਜਨਰਲ ਸਕੱਤਰ ਅਵਤਾਰ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਕੰਵਲਪ੍ਰੀਤ ਸਿੰਘ, ਜਤਿੰਦਰ ਸਿੰਘ ਰੋਬਿਨ, ਰਣਦੀਪ ਸਿੰਘ ਡਿੰਪਲ, ਰਜਿੰਦਰਪਾਲ ਸਿੰਘ ਟਿੰਕੂ, ਗੁਰਦੀਪ ਸਿੰਘ, ਸਤਨਾਮ ਸਿੰਘ, ਮਨਵਿੰਦਰਪਾਲ ਸਿੰਘ, ਅਮਰਜੀਤ ਸਿੰਘ ਹੈਪੀ ਅਤੇ ਬੀਬੀ ਰਜਿੰਦਰ ਕੌਰ-ਮੈਬਰ ਐਸ.ਜੀ.ਪੀ.ਸੀ ਆਦਿ ਨੇ ਹਾਜ਼ਰ ਭਰੀ