ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਰੀਬ 32.22 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਦੇ ਪੱਤਰ ਵੰਡੇ* - News Timez Punjab

Learn about of all News of Punjab at www.newstimezpunjab.com The Punjab Times

Breaking

Home Top Ad

Responsive Ads Here

Saturday, 5 July 2025

ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਰੀਬ 32.22 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਦੇ ਪੱਤਰ ਵੰਡੇ*

 ਲੁਧਿਆਣਾ, 5 ਜੁਲਾਈ: ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਹਲਕਾ ਗਿੱਲ ਦੇ 17 ਪਰਿਵਾਰਾਂ ਨੂੰ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸਬੰਧੀ 32.22 ਲੱਖ ਰੁਪਏ ਦੀ ਕਰਜ਼ਾ ਮੁਆਫੀ ਦੇ ਪੱਤਰ ਵੰਡੇ ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਕੀਤੇ ਗਏ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ, ਉੱਥੇ ਲੋਕਾਂ ਦੀ ਜ਼ਿੰਦਗੀ ਨੂੰ ਸੌਖਿਆਂ ਕਰਨ ਵਾਸਤੇ ਕਈ ਇਤਿਹਾਸਕ ਫੈਸਲੇ ਲਏ ਗਏ ਹਨ। ਇਹਨਾਂ ਫੈਸਲਿਆਂ ਦੀ ਲੜੀ ਤਹਿਤ ਹੀ ਪੰਜਾਬ ਸਰਕਾਰ ਵੱਲੋਂ 31-03-2020 ਤਕ ਦੀ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸਬੰਧੀ ਕਰਜ਼ੇ ਦੀ ਬਕਾਇਆ ਰਾਸ਼ੀ ਮੁਆਫ ਕੀਤੀ ਗਈ ਹੈ, ਜਿਸ ਤਹਿਤ ਹਲਕਾ ਗਿੱਲ ਦੇ 17 ਪਰਿਵਾਰਾਂ ਦਾ 32.22 ਲੱਖ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਪੂਰੇ ਪੰਜਾਬ ਵਿੱਚ 4800 ਪਰਿਵਾਰਾਂ ਦੇ ਕਰੀਬ 68 ਕਰੋੜ ਰੁਪਏ ਕਰਜ਼ਾ ਮੁਆਫ ਕੀਤਾ ਗਿਆ ਹੈ। 


 ਹਲਕਾ ਵਿਧਾਇਕ ਨੇ ਕਿਹਾ ਕਿ ਰੋਜ਼ਾਨਾ ਦਿਹਾੜੀ ਕਰ ਕੇ ਆਪਣਾ ਗੁਜ਼ਾਰਾ ਕਰਨ ਵਾਲਿਆਂ ਲਈ ਇਹ ਰਾਹਤ ਬਹੁਤ ਵੱਡੀ ਹੈ। ਗਰੀਬ ਇਨਸਾਨ ਦੀ ਜ਼ਿੰਦਗੀ ਵਿੱਚ ਜੇਕਰ ਕੋਈ ਦਿੱਕਤ ਆ ਜਾਵੇ ਤਾਂ ਉਹ ਕਰਜ਼ੇ ਦੇ ਗੇੜ ਵਿੱਚ ਆ ਜਾਂਦੇ ਹਨ। ਨਵੀਂ ਪੀੜ੍ਹੀ ਨੂੰ ਵੀ ਪਹਿਲਾਂ ਖੜ੍ਹੇ ਕਰਜ਼ੇ ਕਾਰਨ ਦਿੱਕਤ ਆਉਂਦੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਇਸ ਕਰਜ਼ਾ ਮੁਆਫ਼ੀ ਦੇ ਰੂਪ ਵਿੱਚ ਬਹੁਤ ਵੱਡਾ ਉਪਰਾਲਾ ਕੀਤਾ ਹੈ। ਵਿਧਾਇਕ ਸੰਗੋਵਾਲ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ10 ਲੱਖ ਤਕ ਦੇ ਲੋਨ ਤੇ ਹੋਰ ਕੰਮਾਂ ਲਈ ਕਰਜ਼ੇ ਮਿਲਦੇ ਹਨ ਤੇ ਨੌਜਵਾਨ ਇਹਨਾਂ ਦਾ ਲਾਹਾ ਲੈ ਕੇ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਦੇ ਹਨ। ਉਹਨਾਂ ਕਿਹਾ ਕਿ ਲੋਕਾਂ ਨੇ ਜਿਸ ਵਿਸ਼ਵਾਸ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਸਰਕਾਰ ਬਣਾਈ ਸੀ, ਉਸੇ ਭਰੋਸੇ ਨੂੰ ਕਾਇਮ ਰੱਖਦੇ ਹੋਏ ਸਰਕਾਰ ਵੱਲੋਂ ਦਿਨ ਰਾਤ ਇੱਕ ਕਰ ਕੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਵਿਧਾਇਕ ਨੇ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਕੈਂਪ ਲਾ ਕੇ ਲੋਕਾਂ ਨੂੰ ਕਾਰਪੋਰੇਸ਼ਨ ਦੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। 


ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਦਾ ਵੀ ਧੰਨਵਾਦ ਕੀਤਾ। ਉਹਨਾਂ ਨੇ ਇਸ ਮੌਕੇ ਲਾਭਪਾਤਰੀਆਂ ਨਾਲ ਵੀ ਗੱਲ ਕੀਤੀ, ਜਿਨ੍ਹਾਂ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਹਲਕਾ ਵਿਧਾਇਕ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਅਧਿਕਾਰੀ, ਆਮ ਆਦਮੀ ਪਾਰਟੀ ਦੇ ਵੱਖੋ ਵੱਖ ਅਹੁਦੇਦਾਰ, ਸ਼ਹਿਰ ਵਾਸੀ ਅਤੇ ਲਾਭਪਾਤਰੀ ਹਾਜ਼ਰ ਸਨ।

Facebook Comments APPID