ਮੀਰੀ- ਪੀਰੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ - News Timez Punjab

Learn about of all News of Punjab at www.newstimezpunjab.com The Punjab Times

Breaking

Home Top Ad

Responsive Ads Here

Sunday, 6 July 2025

ਮੀਰੀ- ਪੀਰੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ


 ਲੁਧਿਆਣਾ-06- ( ਖਾਲਸਾ)ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਹਰਨਾਮ ਨਗਰ ਟਾਊਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ -ਪੀਰੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਅੰਦਰ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਆਪਣੀਆਂ ਹਾਜ਼ਰੀਆਂ ਭਰ ਕੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ। ਇਸ ਦੌਰਾਨ ਆਯੋਜਿਤ ਕੀਤੇ ਗਏ ਮਹਾਨ ਗੁਰਮਤਿ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਰਸ਼ਦੀਪ ਸਿੰਘ ਲੁਧਿਆਣੇ ਵਾਲੇ ਅਤੇ ਭਾਈ ਮੰਝ ਸੇਵਕ ਜੱਥਾ ਦੇ ਕੀਰਤਨੀ ਜੱਥਿਆਂ ਨੇ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ '।ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਉਚੇਚੇ ਤੌਰ ਤੇ ਪੁੱਜੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਉੱਚੇ ਆਦਰਸ਼ਾਂ ਦੇ ਧਾਰਨੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ 'ਤੇ ਸ਼ਕਤੀ ਦੇ ਸੰਕਲਪ ਨੂੰ ਸਿਧਾਂਤਕ ਤੌਰ ਤੇ ਪ੍ਰਵਾਨ ਕਰਦਿਆਂ ਮੀਰੀ ਤੇ ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਕਰ ਕੇ ਇੱਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ, ਉੱਥੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਕਰਕੇ ਅਤੇ ਖਾਲਸਾਈ ਫੌਜ਼ ਦਾ ਗਠਨ ਕਰਕੇ ਜਬਰ ਤੇ ਜ਼ੁਲਮ ਦਾ ਮੂੰਹ ਤੋੜਵਾਂ ਜਵਾਬ ਦਿੱਤਾ।ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫੀ ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦੀ ਹੈ।ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ!ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਗੁਰਮੀਤ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਬਰਾਂ ਅਤੇਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ!ਇਸ ਸਮੇ ਉਨ੍ਹਾਂ ਦੇ ਨਾਲ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਦੇਵ ਸਿੰਘ, ਗੁਰਚਰਨ ਸਿੰਘ ਚੰਨ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਟੋਨੀ ਮੱਕੜ,ਕੁਲਵਿੰਦਰ ਸਿੰਘ ਲਾਡੀ ਦਿਲਜੰਗ ਸਿੰਘ, ਅਮਰਜੀਤ ਸਿੰਘ ਪਰੂਥੀ, ਜਗਤਾਰ ਸਿੰਘ ਸੋਨੀ, ਮਹਿੰਦਰਪਾਲ ਸਿੰਘ ਗਲਹੋਤਰਾ,ਕੁਲਦੀਪ ਸਿੰਘ ਦੀਪਾ, ਭੁਪਿੰਦਰ ਸਿੰਘ ਸਲੂਜਾ, ਰਜਿੰਦਰ ਸਿੰਘ ਸਲੂਜਾ, ਸੁਰਿੰਦਰਪਾਲ ਸਿੰਘ ਜਸਬੀਰ ਸਿੰਘ ਜੇ ਸਨਜ਼, ਹਰਕ੍ਰਿਸ਼ਨ ਸਿੰਘ ਮਕੱੜ,ਹਰਮਨਦੀਪ ਸਿੰਘ, ਭੁਪਿੰਦਰ ਸਿੰਘ ਛਾਬੜਾ, ਕਵੰਲਜੀਤ ਸਿੰਘ ਛਾਬੜਾ, ਜਤਿੰਦਰ ਸਿੰਘ ਪ੍ਰਧਾਨ, ਪ੍ਰੇਮ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ।

Facebook Comments APPID