ਸਿੱਖ ਨੌਜਵਾਨ ਸੇਵਾ ਸੁਸਾਇਟੀ ਵੱਲੋਂ 16 ਜੁਲਾਈ ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਸ਼ੁਕਰਾਨਾ ਸਮਾਗਮ
ਲੁਧਿਆਣਾ-13-ਜੁਲਾਈ ( ਹਰਜੀਤ ਸਿੰਘ ਖਾਲਸਾ )ਸਿੱਖ ਨੌਜਵਾਨ ਸੇਵਾ ਸੌਸਾਇਟੀ ਅਤੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਚੁਪਹਿਰਾ ਪਰਿਵਾਰ ਵੱਲੋਂ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਮਾਤਾ ਵਿਪਨਪ੍ਰੀਤ ਕੌਰ ਜੀ ਦੀ ਅਸੀਸਾਂ ਸਦਕਾ ਸਰਦਾਰ ਮਨਿੰਦਰ ਸਿੰਘ ਅਹੂਜਾ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਕਰਕੇ ਸੰਗਤਾਂ ਵਾਪਸ ਪੁੱਜੀਆਂ ਹਨ l ਉਸ ਦਾ ਸ਼ੁਕਰਾਨਾ ਸਮਾਗਮ ਮਿਤੀ 16 ਜੁਲਾਈ ਦਿਨ ਬੁੱਧਵਾਰ ਸਵੇਰੇ 10 ਤੌ 11:30 ਵਜੇ ਤਕ ਅਸਥਾਨ ਬਾਬਾ ਸ਼੍ਰੀ ਚੰਦ ਸਵਾਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਲੋਨੀ ਸੂਈਆਂ ਵਾਲਾ ਹਸਪਤਾਲ ਰੋਡ ਸਲੇਮ ਟਾਬਰੀ ਲੁਧਿਆਣਾ ਵਿਖੇ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਹੈ l ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਜੀ ਲਿਟਲ ਵੀਰ ਜੀ ਮਾਤਾ ਕੋਲਾ ਸ਼੍ਰੀ ਅੰਮ੍ਰਿਤਸਰ ਸਾਹਿਬ ਵਾਲੇ ਸੰਗਤਾਂ ਨੂੰ ਕੀਰਤਨ ਅਤੇ ਕਥਾ ਦੁਆਰਾ ਨਿਹਾਲ ਕਰਨਗੇ। ਇਸ ਗੁਰਮਤਿ ਸਮਾਗਮ ਵਿੱਚ ਮਾਤਾ ਵਿਪਨਪ੍ਰੀਤ ਕੌਰ ਜੀ ਵਿਸ਼ੇਸ਼ ਤੌਰ ਤੇ ਸੰਗਤਾਂ ਦੇ ਦਰਸ਼ਨ ਕਰਨ ਲਈ ਪੁੱਜਣਗੇ l ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਅਹੁਜਾ ਨੇ ਦਸਿਆ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ, ਮਹਾਂਪੁਰਖਾਂ ਦੀਆਂ ਅਸੀਸਾਂ ਅਤੇ ਸੰਗਤਾਂ ਦੇ ਅਥਾਹ ਪਿਆਰ ਅਤੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਦੱਖਣ ਭਾਰਤ ਦੇ ਹੋਰ ਪ੍ਰਮੁੱਖ ਤੀਰਥ ਅਸਥਾਨਾਂ ਦੀ ਅਤਿਅੰਤ ਸਫ਼ਲ ਅਤੇ ਆਨੰਦਮਈ ਯਾਤਰਾ ਸੰਪੂਰਨ ਹੋਣ ਦੇ ਸ਼ੁਕਰਾਨੇ ਵਜੋਂ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦਸਿਆ ਕਿ ਇਸ ਗੁਰਮਤਿ ਸਮਾਗਮ ਦੌਰਾਨ ਉਨ੍ਹਾਂ ਸਹਿਯੋਗੀਆਂ ਵਿਸ਼ੇਸ਼ ਕਰਕੇ ਯੰਗ ਬਿਰਗੇਡ, ਜਿੰਨਾ ਨੇ ਸਾਰੀ ਯਾਤਰਾ ਦੌਰਾਨ ਪੂਰੀ ਤਨਦੇਹੀ ਨਾਲ ਆਪਣੀ ਜ਼ਿਮੇਵਾਰੀ ਨਿਭਾਉਂਦੇ ਹੋਏ ਸੰਗਤਾਂ ਦੀ ਲਾਮਿਸਾਲ ਸੇਵਾ ਕੀਤੀ, ਦੀ ਹੌਂਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਤਾਂ ਕਿ ਉਹ ਹੋਰਨਾਂ ਲਈ ਵੀ ਪ੍ਰੇਰਨਾ ਸਰੋਤ ਬਣ ਸਕਣ । ਉਨ੍ਹਾਂ ਨੇ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ l
