ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਅਮਰਜੀਤ ਸਿੰਘ ਲੱਖੋਵਾਲ ਨੂੰ ਪੰਜਾਬ ਦਾ ਜੱਥੇਬੰਦਕ ਸਕੱਤਰ ਨਿਯੁਕਤ ਕੀਤਾ
ਲੁਧਿਆਣਾ-15- ਜੁਲਾਈ ( ਹਰਜੀਤ ਸਿੰਘ ਖਾਲਸਾ )ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਵਿਸ਼ੇਸ਼ ਇਕੱਤਰਤਾ ਮੁੱਖ ਦੱਫਤਰ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿਖੇ ਹੋਈ। ਇਸ ਸਮੇਂ ਯੂਨੀਅਨ ਦੇ ਕੌਮੀ ਪ੍ਰਧਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਯੂਨੀਅਨ ਨੂੰ ਮਜ਼ਬੂਤ ਕਰਨ ਹਿੱਤ ਯੂਨੀਅਨ ਦੇ ਜੱਥੇਬੰਦਕ ਢਾਂਚੇ ਦੇ ਵਿਸਥਾਰ ਦੀ ਮੁਹਿੰਮ ਬੜੇ ਜ਼ੋਰਾਂ 'ਤੇ ਚੱਲ ਰਹੀ ਹੈ ਅਤੇ ਜਥੇਬੰਦੀ ਨਾਲ ਜੁੜੇ ਇਮਾਨਦਾਰ, ਸੁਝਵਾਨ ਝੁਝਾਰੂ ਯੋਧਿਆਂ ਨੂੰ ਉਨ੍ਹਾਂ ਦੇ ਕਾਰਜਾਂ ਅਨੁਸਾਰ ਯੋਗ ਅਹੁਦੇਦਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਿਸ਼ਨ ਦੀ ਪ੍ਰਾਪਤੀ ਲਈ ਯੂਨੀਅਨ ਦੀ ਮਜ਼ਬੂਤੀ ਲਈ ਅਮਰਜੀਤ ਸਿੰਘ ਲੱਖੋਵਾਲ ਨੂੰ ਪੰਜਾਬ ਦਾ ਜੱਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਪਣੀ ਗਲਬਾਤ ਦੌਰਾਨ ਜੱਥੇਦਾਰ ਨਿਮਾਣਾ ਅਤੇ ਮਖੂ ਨੇ ਸਪਸ਼ਟ ਰੂਪ ਵਿੱਚ ਕਿਹਾ ਕਿਸਾਨਾਂ,ਮਜ਼ਦੂਰਾਂ, ਅਤੇ ਵਪਾਰੀਆਂ ਦੀ ਜਾਇਜ਼ ਹੱਕੀ ਮੰਗਾਂ ਲਈ ਆਪਣੀ ਆਵਾਜ਼ ਨੂੰ ਹਮੇਸ਼ਾਂ ਬੁਲੰਦ ਕੀਤਾ ਹੈ ਤੇ ਕਰਦੇ ਰਹਿਣਗੇ। ਇਸ ਸਮੇਂ ਯੂਨੀਅਨ ਦੇ ਕੌਮੀ ਜਨਰਲ ਸਕੱਤਰ ਸਰਪੰਚ ਨਿਰਮਲ ਸਿੰਘ ਬੇਰਕਲਾਂ, ਕੌਮੀ ਮੀਤ ਪ੍ਰਧਾਨ ਬਲਦੇਵ ਸਿੰਘ ਸੰਧੂ, ਪ੍ਰਭਦੀਪ ਸਿੰਘ ਸੇਖੋਂ ਪ੍ਰਧਾਨ ਦਿਹਾਤੀ ਜਿਲ੍ਹਾ ਲੁਧਿਆਣਾ, ਭੁਪਿੰਦਰ ਸਿੰਘ ਪ੍ਰਧਾਨ ਸ਼ਹਿਰੀ ਲੁਧਿਆਣਾ,ਬੀਬੀ ਬਲਵਿੰਦਰ ਕੌਰ ਆਸ਼ਾ, ਅਮਰਜੀਤ ਸਿੰਘ ਭੱਟੀ,ਸ਼ਮਸ਼ੇਰ ਸਿੰਘ ਲਾਡੋਵਾਲ, ਮਲਵਿੰਦਰ ਸਿੰਘ,ਦੀਦਾਰ ਸਿੰਘ,ਗੱਜਣ ਸਿੰਘ,ਧਰਮ ਸਿੰਘ ਖੋਖਰ,ਗੁਰਜੀਤ ਸਿੰਘ ਗੁਰਮ, ਗੁਰਿੰਦਰ ਸਿੰਘ ਸੰਧੂ,ਅਸ਼ੋਕ ਦਿਤਿਆ,ਮਿੰਕੂ ਤੇਰੀਆਂ, ਦਿਲਬਾਗ ਸਿੰਘ,ਗੁਰਚਰਨ ਸਿੰਘ ਭੁੱਲਰ, ਹਾਜ਼ਰ ਸਨ।
