*ਗੁਰੂ ਸਾਹਿਬਾ ਵੱਲੋ ਬਖਸ਼ਿਆ ਸੇਵਾ ਤੇ ਸਿਮਰਨ ਦਾ ਉਪਦੇਸ਼ ਸਮੁੱਚੀ ਮਨੁੱਖਤਾ ਦੇ ਲਈ - ਇੰਦਰਜੀਤ ਸਿੰਘ ਮਕੱੜ*
ਲੁਧਿਆਣਾ-19- ਜੁਲਾਈ ( ਨਾਗੀ/ਖਾਲਸਾ )ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਵੱਲੋ ਗੁਰਦੁਆ ਸਾਹਿਬ ਵਿਖੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ!ਇਸ ਸਬੰਧੀ ਆਯੋਜਿਤ ਕੀਤੇ ਗਏ ਮਹਾਨ ਗੁਰਮਤਿ ਸਮਾਗਮ ਅੰਦਰ ਪੰਥ ਦੇ ਮਹਾਨ ਕੀਰਤਨੀਏ ਭਾਈ ਲਖਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਪ੍ਰੀਤ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਨਿਰਭੈ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਬੀਬੀ ਜਸਪ੍ਰੀਤ ਕੌਰ ਲਖਨਊ ਵਾਲਿਆ ਦੇ ਕੀਰਤਨੀ ਜੱਥਿਆ ਨੇ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ, ਉੱਥੇ ਪ੍ਰਸਿੱਧ ਕਥਾ ਵਾਚਕ ਗਿਆਨੀ ਬਚਿੱਤਰ ਸਿੰਘ ਨੇ ਗੁਰਬਾਣੀ ਦੀ ਕਥਾ ਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ, ਮਨੁੱਖੀ ਸੇਵਾ ਕਾਰਜਾ ਤੇ ਸਿੱਖਿਆਵਾ ਉਪਰ ਖੋਜ ਭਰਪੂਰ ਚਾਨਣਾ ਪਾ ਕੇ ਸੰਗਤਾਂ ਨੂੰ ਸੇਵਾ ਸਕੰਲਪ ਦੇ ਨਾਲ ਜੁੜਨ ਦੀ ਪ੍ਰੇਣਾ ਦਿੱਤੀ! ਗੁਰਮਤਿ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦੇਦਿਆ ਹੋਇਆ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮਕੱੜ ਨੇ ਕਿਹਾ ਕਿ ਸੇਵਾ ਤੇ ਸਿਮਰਨ ਦੇ ਪੁੰਜ ਅਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ ਦਾ ਸ਼ੰਦੇਸ਼ ਦੇ ਕੇ ਮਨੁੱਖੀ ਜੀਵਨ ਜਾਂਚ ਨੂੰ ਇੱਕ ਨਵੀਂ ਸੇਧ ਪ੍ਰਦਾਨ ਕੀਤੀ ਉੱਥੇ ਨਾਲ ਹੀ ਸੇਵਾ ਸਕੰਲਪ ਦੀ ਅਹਿਮੀਅਤ ਨੂੰ ਹੋਰ ਉਭਾਰਦਿਆਂ ਹੋਇਆ ਸੰਗਤਾਂ ਨੂੰ ਦੀਨ ਦੁੱਖੀਆ ਦੀ ਵੱਧ ਤੋ ਵੱਧ ਸੇਵਾ ਕਰਨ ਦੀ ਤਾਕੀਦ ਵੀ ਕੀਤੀ।ਸ. ਮਕੱੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ।ਇਸ ਦੌਰਾਨ ਉਨ੍ਹਾਂ ਨੇ ਆਪਣੇ ਸਾਥੀ ਮੈਬਰਾਂ ਨਾਲ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਸਮਾਗਮ ਅੰਦਰ ਮਹਿੰਦਰ ਸਿੰਘ ਡੰਗ ,ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ,ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ,ਸੁਖਵਿੰਦਰ ਸਿੰਘ ਹੈਪੀ ਕੋਚਰ,ਹਰਵਿੰਦਰ ਸਿੰਘ ਕੋਹਲੀ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਅਵਤਾਰ ਸਿੰਘ ਬੀ਼ਕੇ,ਖੁਸ਼ਹਾਲ ਸਿੰਘ,ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ ,ਨਰਿੰਦਰਪਾਲ ਸਿੰਘ ਕਥੂਰੀਆ,ਪਰਮਜੀਤ ਸਿੰਘ ਸੇਠੀ, ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ,ਵਿਸੇਸ਼ ਤੌਰ ਤੇ ਹਾਜਰ ਸਨ!
