*ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ* - News Timez Punjab

Learn about of all News of Punjab at www.newstimezpunjab.com The Punjab Times

Breaking

Home Top Ad

Responsive Ads Here

Friday, 11 July 2025

*ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ*

*ਬਾਬਾ ਬੁੱਢਾ ਜੀ ਵੱਲੋ ਬਖ਼ਸੇ਼ ਸੇਵਾ ਤੇ ਸਿਮਰਨ ਦੇ ਸਕੰਲਪ ਨਾਲ ਸੰਗਤਾਂ ਜੁੜਨ - ਇੰਦਰਜੀਤ ਸਿੰਘ ਮਕੱੜ

ਲੁਧਿਆਣਾ-11-ਜੁਲਾਈ( ਖਾਲਸਾ ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ  ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਦੋ ਪ੍ਰਸਿੱਧ ਕੀਰਤਨੀਏ ਭਾਈ ਸਿਮਰਪ੍ਰੀਤ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਦੇ ਕੀਰਤਨੀ ਜੱਥੇ  ਨੇ  ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ । ਇਸ ਦੌਰਾਨ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਆਪਣੇ  ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮਕੱੜ  ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ  ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ  ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ ।  ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ । ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ  ਵੱਲੋਂ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਕੀਰਤਨ ਸਮਾਗਮ ਅੰਦਰ  ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ.ਇੰਦਰਜੀਤ ਸਿੰਘ ਮਕੱੜ, ਮਹਿੰਦਰ ਸਿੰਘ ਡੰਗ,ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ,ਹਰਪਾਲ ਸਿੰਘ ਖਾਲਸਾ,ਬਲਬੀਰ ਸਿੰਘ ਭਾਟੀਆ,ਗੁਰਦੀਪ ਸਿੰਘ ਡੀਮਾਰਟੇ ਹਰਵਿੰਦਰ ਸਿੰਘ ਕੋਹਲੀ, ਭੁਪਿੰਦਰ ਸਿੰਘ ਜੁਨੇਜਾ ਰਣਜੀਤ ਸਿੰਘ ਖਾਲਸਾ,ਭੁਪਿੰਦਰ ਸਿੰਘ ਅਰੋੜਾ,ਹਰਮੀਤ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ ,ਸੁਰਿੰਦਰਪਾਲ ਸਿੰਘ  ਭੁਟੀਆਣੀ ,ਅਵਤਾਰ ਸਿੰਘ ਬੀ.ਕੇ, ਪਰਮਜੀਤ ਸਿੰਘ ਸੇਠੀ ,ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

Facebook Comments APPID