ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਹਫਤਾਵਾਰੀ ਵਿਸ਼ੇਸ਼ ਧਾਰਮਿਕ ਗੁਰਮਤਿ ਸਮਾਗਮ ਦਾ ਆਯੋਜਨ ਸੰਗਤਾਂ ਨੇ ਗੁਰਬਾਣੀ ਸ਼ਬਦ ਕੀਰਤਨ ਦਾ ਮਾਣਿਆ ਆਨੰਦ
ਲੁਧਿਆਣਾ-14-ਜੁਲਾਈ ( ਖਾਲਸਾ) ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਹਫਤਾਵਾਰੀ ਵਿਸ਼ੇਸ਼ ਧਾਰਮਿਕ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਸ਼ਰਨ ਸਿੰਘ , ਭਾਈ ਪਰਮਵੀਰ ਸਿੰਘ ਅਤੇ ਸਾਮ ਦੇ ਸਮਾਗਮਾਂ ਵਿਚ ਭਾਈ ਸੁਖਬੀਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਧੂਰ ਕੀ ਬਾਣੀ ਦਾ ਗਾਇਨ ਕਰਕੇ ਸੰਗਤਾਂ ਨੂੰ ਨਾਮ ਰਸ ਨਾਲ ਜੋੜਿਆ ਗਿਆ। ਇਸ ਮੌਕੇ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸੰਗੀਤ ਰੂਪ ਵਿੱਚ ਸੰਗਤਾਂ ਵਿਚੋਂ ਹੀ ਬੀਬੀਆਂ ਨੇ ਰਾਗੀ ਜਥੇ ਭਾਈ ਸੁਖਬੀਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਿਰਪਾਓ ਸਾਹਿਬ ਭੇਟ ਕੀਤੇ ਗਏ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 16 ਜੁਲਾਈ ਦਿਨ ਬੁੱਧਵਾਰ ਨੂੰ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ । ਇਸ ਮੌਕੇ ਤਰਲੋਚਨ ਸਿੰਘ ਬੱਬਰ, ਤਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਮੱਕੜ, ਮੋਹਨ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਅਰਜਨ ਸਿੰਘ ਚੀਮਾ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਸਵਰਨ ਸਿੰਘ ਮਹੌਲੀ, ਦਵਿੰਦਰ ਸਿੰਘ ਸਿੱਬਲ, ਸੁਰਿੰਦਰ ਸਿੰਘ ਨਾਰੰਗ, ਜਸਵੀਰ ਸਿੰਘ ਗੋਗੀਆ, ਪ੍ਰਮਿੰਦਰ ਸਿੰਘ, ਭਾਈ ਸੁਖਦੇਵ ਸਿੰਘ ਵੀ ਗੁਰੂ ਘਰ ਨਤਮਸਤਕ ਹੋਏ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
