ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਬਹੁਤ ਕਲਿਆਣਕਾਰੀ- ਗਿਆਨੀ ਜਗਤਾਰ ਸਿੰਘ
ਲੁਧਿਆਣਾ-27-ਜੁਲਾਈ ( ਖਾਲਸਾ// ਨਾਗੀ ) ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਬਹੁਤ ਕਲਿਆਣਕਾਰੀ ਹੈ, ਕਿਉ ਕਿ ਇਹ ਸਾਨੂੰ ਮੋਹ ਤੇ ਲਾਲਸਾਵਾਂ ਤੋ ਬਹੁਤ ਜੋ਼ਰਦਾਰ ਰੂਪ ਵਿੱਚ ਪ੍ਰੇਰਿਤ ਕਰਦੀ ਹੈ!ਸੋ ਸਾਨੂੰ ਅੱਜ ਇਸ ਵੈਰਾਗਮਈ ਬਾਣੀ ਦੀ ਮੂਲ ਪ੍ਰੇਣਾ ਨੂੰ ਖਾਸ ਤਰ ਤੇ ਸਮਝਣਾ ਤੇ ਅਪਨਾਉਣਾ ਹੋਵੇਗਾ ਤਾਂ ਹੀ ਅਸੀ ਵਰਤਮਾਨ ਮਾਇਆਵਾਦੀ ਵਿੱਚ ਮਾਇਆ ਦੀ ਦੌੜ ਤੋ ਬੱਚਕੇ ਗੁਰੂ ਆਸੇ ਅਨੁਸਾਰ ਸਾਰਥਕ ਜੀਵਨ ਗੁਜਾਰਨ ਦਾ ਉੱਦਮ ਕਰ ਸਕਾਂਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹ, ਅੰਮ੍ਰਿਤਸਰ ਨੇ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਨੌਵੇ ਪਾਤਸਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਇਸ ਤੋ ਪਹਿਲਾਂ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਤੇ ਗਏ ਕੀਰਤਨ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਭਾਈ ੳਮਪ੍ਰੀਤ ਸਿੰਘ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ਅਤੇ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ।ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਵੀ ਦਿੱਤੀ ।ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ(ਮਨੀ ਜਿਉਲਰਜ਼) ਨੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ ਅਤੇ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ (ਅਖੰਡ ਕੀਰਤਨੀ ਜੱਥਾ) ਲੁਧਿਆਣੇ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ,ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਬਾਬਾ ਅਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ । ਸਮਾਗਮ ਅੰਦਰ ਗੁਰਦੁਵਾਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ,ਬਾਬਾ ਅਜੀਤ ਸਿੰਘ,ਜਤਿੰਦਰਪਾਲ ਸਿੰਘ ਸਲੂਜਾ, ਪ੍ਰਿਤਪਾਲ ਸਿੰਘ,ਸੁਰਿੰਦਰਪਾਲ ਸਿੰਘ ਭੁਟੀਆਨੀ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ,ਹਰਕੀਰਤਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ ,ਪਰਮਜੀਤ ਸਿੰਘ ਡੀਮਾਰਟੇ, ਗੁਰਵਿੰਦਰ ਸਿੰਘ ਡੀਮਾਰਟੇ, ਮਨੋਹਰ ਸਿੰਘ ਮਕੱੜ,ਮਹਿੰਦਰ ਸਿੰਘ ਕੰਡਾ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਡਾ ਮਨਰੂਪ ਕੌਰ ਵਿਸੇਸ਼ ਤੌਰ ਤੇ ਹਾਜਰ ਸਨ!
