ਪੰਥ ਪ੍ਰਸਿੱਧ ਕੀਰਤਨੀਏ ਅਤੇ ਪ੍ਰਚਾਰਕ ਗੁਰੂ ਜੱਸ ਸੁਣਾਕੇ ਸੰਗਤ ਨੂੰ ਨਿਹਾਲ ਕਰਨਗੇ
ਲੁਧਿਆਣਾ-11-ਜੁਲਾਈ( ਹਰਜੀਤ ਸਿੰਘ ਖਾਲਸਾ) ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਲੁਧਿਆਣਾ ਵਿੱਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਜੀ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 12 ਜੁਲਾਈ 2025 ਦਿਨ ਸ਼ਨੀਵਾਰ ਤੋਂ 20 ਜੁਲਾਈ ਦਿਨ ਐਤਵਾਰ ਤੱਕ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮਾਂ ਦੌਰਾਨ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸਿੰਘ ਸਾਹਿਬ ਗਿਆਨੀ ਗੁਰਚਰਨ ਸਿੰਘ ਅਰਦਾਸੀਏ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਕੀਰਤਨੀਏ ਭਾਈ ਅਮਰਜੀਤ ਸਿੰਘ ਪਟਿਆਲਾ, ਭਾਈ ਸਤਿੰਦਰਬੀਰ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਜਬਰਤੋੜ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸਾਹਿਬ ਅੰਮ੍ਰਿਤਸਰ, ਭਾਈ ਤਰਨਵੀਰ ਸਿੰਘ ਰੱਬੀ ਅਤੇ ਭਾਈ ਰਵਿੰਦਰਪਾਲ ਸਿੰਘ ਖਾਲਸਾ ਰਾਜੂ ਵੀਰ ਜੀ ਗੁਰਬਾਣੀ ਕੀਰਤਨ ਅਤੇ ਕਥਾ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੌਰਾਨ ਸਰਬ ਰੋਗ ਕਾ ਅਉਖਦੁ ਨਾਮ ਮਿਸ਼ਨ ਵੱਲੋਂ 17 ਜੁਲਾਈ 2025 ਤੋਂ 19 ਜੁਲਾਈ 2025 ਸ਼ਾਮ 4.30 ਵਜੇ ਤੋਂ 7.30 ਕੈਂਪ ਵੀ ਲੱਗੇਗਾ। ਉਨ੍ਹਾਂ ਸਮੂਹ ਸਾਧ ਸੰਗਤ ਦੇ ਚਰਨਾਂ ਵਿਚ ਬੇਨਤੀ ਕੀਤੀ ਹੈ ਕਿ ਉਹ ਇਨ੍ਹਾਂ ਸਾਰੇ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਨ। ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।
