ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿੱਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ - News Timez Punjab

Learn about of all News of Punjab at www.newstimezpunjab.com The Punjab Times

Breaking

Home Top Ad

Responsive Ads Here

Wednesday, 16 July 2025

ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿੱਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ

 ਕੀਰਤਨ ਕਰਦੇ ਹੋਏ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ ਹਜੂਰੀ ਰਾਗੀ ਗੁਰਦੁਆਰਾ ਸਾਹਿਬ   


ਲੁਧਿਆਣਾ- 16- ਜੁਲਾਈ(... ਹਰਜੀਤ ਸਿੰਘ ਖਾਲਸਾ....)  ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ  ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਸ਼ਰਨ ਸਿੰਘ , ਭਾਈ ਪਰਮਵੀਰ ਸਿੰਘ  ਅਤੇ ਭਾਈ ਜੋਗਿੰਦਰ ਸਿੰਘ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਧੂਰ ਕੀ ਬਾਣੀ ਦਾ ਗਾਇਨ ਕਰਕੇ ਸੰਗਤਾਂ ਨੂੰ ਨਾਮ ਰਸ ਨਾਲ ਜੋੜਿਆ ਗਿਆ। ਇਸ ਮੌਕੇ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸੰਗਤੀ ਰੂਪ ਵਿੱਚ ਰਾਗੀ ਜਥੇ ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਿਰਪਾਓ ਸਾਹਿਬ ਭੇਟ ਕੀਤੇ ਗਏ। ਗੁਰਦੁਆਰਾ ਸਾਹਿਬ ਦੇ ਮੁੱਖ ਸੇਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸੰਗਤੀ ਰੂਪ ਵਿੱਚ ਰਾਗੀ ਜਥੇ ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗੁਰੂਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ 20 ਜੁਲਾਈ ਦਿਨ ਐਤਵਾਰ ਨੂੰ ਸਾਮ ਦੇ ਵਿਸ਼ੇਸ਼ ਧਾਰਮਿਕ ਗੁਰਮੁਖਿ ਸਮਾਗਮ ਵਿੱਚ ਭਾਈ ਸੁਖਵੰਤਜੀਤ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ ਕੀਰਤਨ ਦੀ ਸੇਵਾ ਨਿਭਾਉਣਗੇ । ਇਸ ਮੌਕੇ ਤਰਲੋਚਨ ਸਿੰਘ ਬੱਬਰ, ਤਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਮੱਕੜ, ਮੋਹਨ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਲਖਵਿੰਦਰ ਸਿੰਘ ਲੱਖਾ, ਅਰਜਨ ਸਿੰਘ ਚੀਮਾ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਸਵਰਨ ਸਿੰਘ ਮਹੌਲੀ, ਦਵਿੰਦਰ ਸਿੰਘ ਸਿੱਬਲ, ਸੁਰਿੰਦਰ ਸਿੰਘ ਨਾਰੰਗ, ਜਸਵੀਰ ਸਿੰਘ ਗੋਗੀਆ, ਪ੍ਰਮਿੰਦਰ ਸਿੰਘ, ਭਾਈ ਸੁਖਦੇਵ ਸਿੰਘ ਵੀ ਗੁਰੂ ਘਰ ਨਤਮਸਤਕ ਹੋਏ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।                  

Facebook Comments APPID