*ਗੁਰੂ ਤੇਗਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਅਦੁੱਤੀ ਕੁਰਬਾਨੀਆਂ ਨਾਲ ਭਰਪੂਰ- ਇੰਦਰਜੀਤ ਸਿੰਘ ਮਕੱੜ*
ਲੁਧਿਆਣਾ-23-ਜੁਲਾਈ ( ਨਾਗੀ// ਖਾਲਸਾ )ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਹੀ ਦੇਸ਼, ਕੌਮ ਤੇ ਮਨੁੱਖਤਾ ਦੇ ਵੱਡੇ ਹਿੱਤਾਂ ਅਤੇ ਕਲਿਆਣ ਹਿੱਤ ਕੀਤੀਆਂ ਅਣਗਿਣਤ ਤੇ ਅਦੁੱਤੀ ਕੁਰਬਾਨੀਆਂ ਨਾਲ ਭਰਪੂਰ ਹੈ ਸੋ ਅੱਜ ਲੋੜ ਹੈ ਆਪਣੇ ਯੁੱਗ ਦੀ ਵੱਡੀ ਸਰਬਸਾਂਝੀ ਤੇ ਅਦੱਤੀ ਸ਼ਖਸੀਅਤ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸੰਸਾਰ ਭਰ ਵਿੱਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਡੇ ਪੱਧਰ ਤੇ ਪੂਰੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਉਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਰਾ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ ਨੇ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ। ਇਸ ਤੋ ਪਹਿਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸੁਖਪ੍ਰੀਤ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਅਤੇ ਕਿਹਾ ਕਿ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਨੇ ਜਿੱਥੇ ਧਰਮ ਦੀ ਰੱਖਿਆ ਤੇ ਮਨੁੱਖੀ ਅਧਿਕਾਰਾ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ,ਉੱਥੇ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਵੀ ਦਿੱਤਾ।ਇਸ ਦੌਰਾਨ ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ਤੇ ਭਾਈ ਸੁਖਪ੍ਰੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ,ਹਰਪਾਲ ਸਿੰਘ ਬੱਤਰਾ,ਨਰਿੰਦਰਪਾਲ ਸਿੰਘ ਕਥੂਰੀਆ ,ਰਜਿੰਦਰ ਸਿੰਘ ਡੰਗ,ਭੁਪਿੰਦਰ ਸਿੰਘ ਜੁਨੇਜਾ,ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਬਲਬੀਰ ਸਿੰਘ ਭਾਟੀਆ , ਸੁਰਿੰਦਰਪਾਲ ਸਿੰਘ ਭੁਟੀਆਣੀ ,ਹਰਪਾਲ ਸਿੰਘ ਖਾਲਸਾ ,ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ ,ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਅਵਤਾਰ ਸਿੰਘ ਮਿੱਢਾ ,ਹਰਪ੍ਰੀਤ ਸਿੰਘ ਨੀਟਾ , ਦਵਿੰਦਰ ਸਿੰਘ ਬਿੱਟੂ ,ਖੁਸ਼ਹਾਲ ਸਿੰਘ ,ਹਰਚਰਨ ਸਿੰਘ ਕਾਲੜਾ,ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ ,ਵਿਸ਼ੇਸ਼ ਤੌਰ ਤੇ ਹਾਜਰ ਸਨ ।
