ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕਲੇਰ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀਆਂ ਕਿਸਾਨੀ ਵਿਰੁੱਧ ਲੱਗ ਰਹੇ ਧਰਨੇ ਨੂੰ ਸਫਲ ਬਣਾਉਣ ਲਈ ਲਾਈਆਂ ਡਿਊਟੀਆਂ

ਲੁਧਿਆਣਾ-13-ਜੁਲਾਈ ( ਖਾਲਸਾ ) ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਗਲਾਡਾ ਦਫਤਰ ਤੇ ਬਾਹਰ ਲੱਗ ਰਹੇ ਵਿਸ਼ਾਲ ਰੋਸ ਧਰਮੇ ਨੂੰ ਸਫਲ ਬਣਾਉਣ ਲਈ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕਲੇਰ ਨੇ ਹਲਕੇ ਦੇ ਅਹੁਦੇਦਾਰਾਂ ਅਤੇ ਕਾਂਗਰਸੀ ਵਰਕਰਾਂ ਦੀ ਇੱਕ ਮੀਟਿੰਗ ਬੁਲਾਈ ਜਿਸ ਵਿੱਚ ਸਰਦਾਰ ਕਲੇਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਲਗਭਗ ਸਾਢੇ ਤਿੰਨ ਸਾਲ ਪਹਿਲਾਂ ਬਦਲਾਓ ਦੇ ਨਾਂ ਤੇ ਸੱਤਾ ਵਿੱਚ ਆਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਪੰਜਾਬ ਵਾਸੀਆਂ ਦਾ ਧਿਆਨ ਭਟਕਾਉਣ ਲਈ ਆਏ ਦਿਨ ਕੋਈ ਨਾ ਕੋਈ ਡਰਾਮਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਪੰਜਾਬ ਗਲ ਤੱਕ ਕਰਜੇ ਵਿੱਚ ਡੁਬੋ ਕੇ ਰੱਖ ਦਿੱਤਾ ਹੈ ਅਤੇ ਹੁਣ ਕਿਸਾਨੀ ਦਾ ਉਜਾੜਾ ਕਰਦੇ ਹੋਏ ਧੱਕੇ ਨਾਲ ਜਿਲ ਲੁਧਿਆਣਾ ਦੇ ਕਿਸਾਨਾਂ ਦੀ 24311 ਏਕੜ ਉਪਜਾਊ ਜਮੀਨ ਖੋਹਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਅਨੁਸਾਰ ਕਿਸਾਨਾਂ ਨੂੰ ਪ੍ਰਤੀ ਏਕੜ ਹਜ਼ਾਰ ਗਜ ਦਾ ਪਲਾਟ ਅਤੇ ਇੱਕ ਦੁਕਾਨ ਦਿੱਤੀ ਜਾਵੇਗੀ, ਪ੍ਰੰਤੂ ਕੋਈ ਪੈਸਾ ਨਹੀਂ ਦਿੱਤਾ ਜਾਵੇਗਾ। ਸਾਰੇ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਜਾਵੇਗਾ, ਜਿਸ ਦਾ ਖਮਿਆਜਾ ਇਕਲਿਆਂ ਕਿਸਾਨਾਂ ਨੂੰ ਹੀ ਨਹੀਂ ਸਗੋਂ ਸਮੁੱਚੇ ਪੰਜਾਬ ਵਾਸੀਆਂ ਨੂੰ ਭੁਗਤਣਾ ਪਵੇਗਾ। ਉਹਨਾਂ ਕਿਹਾ ਕਿ ਭੁੱਖੀ ਹੋ ਚੁੱਕੀ ਪੰਜਾਬ ਸਰਕਾਰ ਅਤੇ ਇਸ ਦੇ ਮੰਤਰੀ ਕਲੋਨਾਇਜਰਾਂ ਤੋਂ ਪੈਸਾ ਇਕੱਠਾ ਕਰਨ ਲਈ ਕਿਸਾਨੀ ਦਾ ਉਜਾੜਾ ਕਰਨ ਤੇ ਤੁਲੀ ਹੋਈ ਹੈ, ਜਿਸ ਨੂੰ ਵਿਰੋਧੀ ਧਿਰ ਵਿੱਚ ਬੈਠੀ ਕਾਂਗਰਸ ਪਾਰਟੀ ਕਿਸੇ ਵੀ ਕੀਮਤ ਤੇ ਹੋਣ ਨਹੀਂ ਦੇਵੇਗੀ। ਜਿਸ ਦੇ ਸਿੱਟੇ ਵਜੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਸਰਕਾਰ ਦਾ ਵੱਡੇ ਪੱਧਰ ਤੇ ਵਿਰੋਧ ਕਰਦੇ ਹੋਏ ਗਲਾਡਾ ਦਫਤਰ ਸਾਹਮਣੇ ਸਵੇਰੇ 10 ਵਜੇ ਤੋਂ ਲੈ ਕੇ 12 ਵਜੇ ਤੱਕ ਧਰਨਾ ਦਿੱਤਾ ਜਾ ਰਿਹਾ ਹੈ ਤਾਂ ਜੋ ਸੁੱਤੀ ਪਈ ਪੰਜਾਬ ਸਰਕਾਰ ਦੀਆਂ ਅੱਖਾਂ ਅਤੇ ਕੰਨ ਖੋਲੇ ਜਾ ਸਕਣ। ਉਹਨਾਂ ਕਿਹਾ ਕਿ ਮੈਂ ਜਾਣਦਾ ਹਾਂ ਕਿ ਇਸ ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਆਤਮ ਨਗਰ ਦੀ ਕਰੀਮ ਸ਼ਾਮਿਲ ਹੋਈ ਹੈ ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਹਰੇਕ ਅਹੁਦੇਦਾਰ ਅਤੇ ਕਾਂਗਰਸੀ ਵਰਕਰ ਆਪਣੇ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲੈ ਕੇ ਧਰਨੇ ਵਿੱਚ ਸ਼ਮੂਲੀਅਤ ਕਰੇ ਕਲੇਰ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਜੱਥੇਦਾਰ ਬਲਵਿੰਦਰ ਸਿੰਘ ਬੈਂਸ (ਬੈਂਸ ਭਰਾਵਾਂ) ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਆਤਮ ਨਗਰ ਅਤੇ ਦੱਖਣੀ ਦਾ ਇਕੱਠ ਸਭ ਤੋਂ ਵੱਡਾ ਇਕੱਠ ਹੋਵੇਗਾ ਅਤੇ ਇਹ ਧਾਰਨਾ ਆਪ ਸਰਕਾਰ ਦੇ ਕਫ਼ਨ ਵਿੱਚ ਆਖ਼ਰੀ ਕਿੱਲ ਸਾਬਤ ਹੋਵੇਗਾ। ਮੀਟਿੰਗ ਵਿੱਚ ਬਲੋਕ ਕਾਂਗਰਸ ਪ੍ਰਧਾਨ ਹਰਵਿੰਦਰ ਸਿੰਘ ਕਲੇਰ ਤੋਂ ਇਲਾਵਾ ਲਖਬੀਰ ਸਿੰਘ ਸੰਧੂ, ਬਲਦੇਵ ਸਿੰਘ ਪ੍ਰਧਾਨ, ਗੁਰਦੀਪ ਸਿੰਘ, ਵਿਜੇ ਕੁਮਾਰ, ਇੰਦਰਜੀਤ ਸਿੰਘ, ਠੇਕੇਦਾਰ ਮਨਜੀਤ ਸਿੰਘ, ਗੁਰਮੀਤ ਸਿੰਘ, ਹਿਮਾਂਸ਼ੂ ਪਾਂਡੇ, ਗੌਲੂ ਮਿੱਤਲ,ਪਰਮਿੰਦਰ ਸਿੰਘ, ਕ੍ਰਿਸ਼ਨ ਕੁਮਾਰ, ਨੀਟਾ, ਪੀਟਾ, ਮਨੀ, ਸਰਬਜੀਤ ਸਿੰਘ, ਸੁਖਵਿੰਦਰ ਸਿੰਘ, ਪਲਵਿੰਦਰ ਸਿੰਘ, ਦਾਨਿਸ਼ ਸੋਧੀ, ਦਲਜੀਤ ਸਿੰਘ, ਚਮਕੌਰ ਸਿੰਘ, ਮਹਿੰਗੁ ਰਾਮ, ਗੁਰਮੀਤ ਸਿੰਘ, ਸੁਰਜੀਤ ਸਿੰਘ ਕਲਸੀ, ਹਰਜੀਤ ਸਿੰਘ, ਜਸਵੰਤ ਸਿੰਘ, ਅਮਨ ਪਨੇਸਰ, ਬੂਟਾ ਸਿੰਘ, ਕੁਲਵਿੰਦਰ ਸਿੰਘ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।