ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਇਲਾਕੇ ਦੇ ਲੋੜਵੰਦ ਮਰੀਜਾਂ ਲਈ ਵਰਦਾਨ ਬਣ ਚੁੱਕਾ ਹੈ
ਲੁਧਿਆਣਾ-21-ਜੂਨ( ਹਰਜੀਤ ਸਿੰਘ ਖਾਲਸਾ) ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਹਰਨਾਮ ਨਗਰ ਵਿਖੇ ਲੋੜਵੰਦ ਮਰੀਜਾਂ ਲਈ ਚੱਲ ਰਹੀਆਂ ਆਧਨਿਕ ਸਿਹਤ ਸੁਵਿਧਾਵਾਂ ਤੇ ਸਹੂਲਤਾਂ ਨੂੰ ਦੇਖਣ ਲਈ ਉਚੇਚੇ ਤੌਰ ਤੇ ਪੁੱਜੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੁੱਖ ਅਰਦਾਸੀਏ ਸਿੰਘ ਭਾਈ ਪ੍ਰੇਮ ਸਿੰਘ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੇ ਨਾਲ ਨਾਲ ਮਨੁੱਖੀ ਸੇਵਾ ਕਾਰਜਾਂ ਵਿੱਚ ਵੀ ਆਪਣਾ ਵੱਡਮੁੱਲਾ ਯੋਗਦਾਨ ਪਾ ਰਿਹਾ ਲੁਧਿਆਣੇ ਸ਼ਹਿਰ ਦਾ ਪ੍ਰਮੁੱਖ ਧਾਰਮਿਕ ਅਸਥਾਨ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਦੀ ਪ੍ਰਬੰਧਕੀ ਕਮੇਟੀ ਦੀ ਸੁਹਿਰਦ ਸੋਚ ਵਾਲੀ ਅਗਵਾਈ ਹੇਠ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਚੱਲ ਰਿਹਾ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਇਲਾਕੇ ਦੇ ਲੋੜਵੰਦ ਮਰੀਜਾਂ ਲਈ ਵਰਦਾਨ ਬਣ ਚੁੱਕਾ ਹੈ। ਇਸ ਦੌਰਾਨ ਉਨ੍ਹਾਂ ਨੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋ ਮਨੁੱਖੀ ਸੇਵਾ ਕਾਰਜਾਂ ਦੀ ਲੜੀ ਤਹਿਤ ਚਲਾਏ ਜਾ ਰਹੇ ਸ਼੍ਰੀਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨੂੰ ਹੋਰ ਆਧੁਨਿਕ ਬਣਾਉਣ ਤੇ ਮਰੀਜਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਵਿੱਚ ਆਪਣੀ ਕਿਰਤ ਕਮਾਈ ਵਿੱਚੋਂ ਵੱਧ ਤੋ ਵੱਧ ਯੋਗਦਾਨ ਪਾਉਣ ਤਾਂ ਕਿ ਸੇਵਾ ਕਾਰਜਾਂ ਦੀ ਲੜੀ ਨਿਰੰਤਰ ਚੱਲਦੀ ਰਹੇ।ਇਸ ਮੌਕੇ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਨੇ ਮੁੱਖ ਸੇਵਾਦਾਰ ਸ.ਗੁਰਮੀਤ ਸਿੰਘ ਸਲੂਜਾ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੁੱਖ ਅਰਦਾਸੀਏ ਸਿੰਘ ਭਾਈ ਪ੍ਰੇਮ ਸਿੰਘ ਜੀ ਨੂੰ ਹਸਪਤਾਲ ਦਾ ਮੁਆਈਨਾ ਕਰਵਾਉਦਿਆ ਹੋਇਆ ਵਿਸ਼ੇਸ਼ ਤੌਰ ਤੇ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਹਸਪਤਾਲ ਅੰਦਰ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆ ਹਸਪਤਾਲ ਦੇ ਆਰਥੋ ਡਿਪਾਰਟਮੇਂਟ ਲਈ ਨਵੀਂ ਐਕਸਰੇ ਮਸ਼ੀਨ ਵੀ ਸਥਾਪਤ ਕੀਤੀ ਜਾਵੇਗੀ।ਅਤੇ ਸੰਗਤਾਂ ਨੂੰ ਸਾਰੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ ਨਾਲ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦਾ ਸਮੁੱਚੇ ਰੂਪ ਵਿੱਚ ਸੁੰਦਰੀਕਰਨ ਕਰਕੇ ਏ.ਸੀ ਹਾਲ ਬਣਾਉਣ ਦਾ ਪ੍ਰੋਜੈਕਟ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਹ ਵੱਡਾ ਕਾਰਜ ਸੰਪੂਰਨ ਹੋ ਜਾਵੇਗਾ।ਇਸ ਦੌਰਾਨ ਉਨ੍ਹਾਂ ਦੇ ਨਾਲ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਦੇਵ ਸਿੰਘ, ਗੁਰਚਰਨ ਸਿੰਘ ਚੰਨ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਟੋਨੀ ਮੱਕੜ,ਕੁਲਵਿੰਦਰ ਸਿੰਘ ਲਾਡੀ ਦਿਲਜੰਗ ਸਿੰਘ, ਅਮਰਜੀਤ ਸਿੰਘ ਪਰੂਥੀ, ਜਗਤਾਰ ਸਿੰਘ ਸੋਨੀ, ਮਹਿੰਦਰਪਾਲ ਸਿੰਘ ਗਲਹੋਤਰਾ,ਕੁਲਦੀਪ ਸਿੰਘ ਦੀਪਾ, ਭੁਪਿੰਦਰ ਸਿੰਘ ਸਲੂਜਾ, ਰਜਿੰਦਰ ਸਿੰਘ ਸਲੂਜਾ, ਸੁਰਿੰਦਰਪਾਲ ਸਿੰਘ ਜਸਬੀਰ ਸਿੰਘ ਜੇ ਸਨਜ਼, ਹਰਕ੍ਰਿਸ਼ਨ ਸਿੰਘ ਮਕੱੜ,ਹਰਮਨਦੀਪ ਸਿੰਘ, ਭੁਪਿੰਦਰ ਸਿੰਘ ਛਾਬੜਾ, ਕਵੰਲਜੀਤ ਸਿੰਘ ਛਾਬੜਾ, ਮਨੋਹਰ ਸਿੰਘ ਮਕੱੜ, ਮਹਿੰਦਰ ਸਿੰਘ ਕੰਡਾ, ਭਾਈ ਉਮਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ।
