*ਡਰਾਈਵਿੰਗ ਲਾਇਸੰਸ ਤੇ ਆਰ.ਸੀ. ਨਾਲ ਸਬੰਧਤ 30 ਸੇਵਾਵਾਂ ਸੇਵਾ ਕੇਂਦਰਾਂ 'ਚ ਮਿਲਣਗੀਆਂ* - News Timez Punjab

Learn about of all News of Punjab at www.newstimezpunjab.com The Punjab Times

Breaking

Home Top Ad

Responsive Ads Here

Wednesday, 23 July 2025

*ਡਰਾਈਵਿੰਗ ਲਾਇਸੰਸ ਤੇ ਆਰ.ਸੀ. ਨਾਲ ਸਬੰਧਤ 30 ਸੇਵਾਵਾਂ ਸੇਵਾ ਕੇਂਦਰਾਂ 'ਚ ਮਿਲਣਗੀਆਂ*

ਮਾਲ ਵਿਭਾਗ ਦੀਆਂ 6 ਹੋਰ ਸੇਵਾਵਾਂ ਕੀਤੀਆਂ ਸ਼ਾਮਲ

 ਡੋਰ ਸਟੈਪ ਡਲਿਵਰੀ ਰਾਹੀਂ 1076 'ਤੇ ਵੀ ਸੇਵਾਵਾਂ ਦਾ ਲਿਆ ਜਾ ਸਕਦਾ ਲਾਭ*


ਲੁਧਿਆਣਾ-23-ਜੁਲਾਈ  ( ਸਿੰਘ ਖਾਲਸਾ ) ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦਿਆਂ, ਡਰਾਈਵਿੰਗ ਲਾਇਸੰਸ ਅਤੇ ਵਾਹਨ ਰਜਿਸਟਰੇਸ਼ਨ (ਆਰ.ਸੀ.) ਨਾਲ ਸਬੰਧਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਦੇ ਨਾਲ-ਨਾਲ ਮਾਲ ਵਿਭਾਗ ਦੀਆਂ 6 ਹੋਰ ਸੇਵਾਵਾਂ ਵੀ ਸੇਵਾ ਕੇਂਦਰਾਂ ਵਿੱਚ ਉਪਲੱਬਧ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ 'ਤੇ, ਰਪਟਾਂ ਦੇ ਦਾਖਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਤ), ਫਰਦ ਬਦਰ ਲਈ ਬੇਨਤੀ (ਰਿਕਾਰਡ ਵਿੱਚ ਸੁਧਾਰ), ਡਿਜੀਟਲ ਤੌਰ 'ਤੇ ਦਸਤਖਤ ਕੀਤੀ ਫਰਦ ਲਈ ਬੇਨਤੀ ਤੋਂ ਇਲਾਵਾ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਨਾਲ ਸਬੰਧਤ ਸੇਵਾਵਾਂ ਹੁਣ ਸੇਵਾ ਕੇਂਦਰ ਤੋਂ ਮਿਲਿਆ ਕਰਨਗੀਆਂ।  ਉਨ੍ਹਾਂ ਕਿਹਾ ਕਿ ਡਰਾਈਵਿੰਗ ਲਾਇਸੰਸ ਨਾਲ ਸਬੰਧਤ ਸੇਵਾਵਾਂ ਵਿੱਚ ਲਰਨਰ ਲਾਇੰਸਸ ਨਾਲ ਸਬੰਧਤ ਸੇਵਾਵਾਂ, ਜਿਵੇਂ ਕਿ ਨਵੀਂ ਅਰਜ਼ੀ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਡੁਪਲੀਕੇਟ ਲਰਨਲ ਲਾਇਸੰਸ ਤੋਂ ਇਲਾਵਾ ਡੁਪਲੀਕੇਟ ਲਾਇਸੰਸ, ਨਵੀਨੀਕਰਨ (ਜਿਥੇ ਟੈਸਟ ਟਰੈਕ ਜਾਣ ਦੀ ਜ਼ਰੂਰਤ ਨਹੀਂ), ਰਿਪਲੇਸਮੈਂਟ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਜਨਮ ਮਿਤੀ ਦੀ ਦਰੁਸਤੀ, ਡਰਾਈਵਿੰਗ ਲਾਇਸੰਸ ਐਕਸਟ੍ਰੈਕਟ ਪ੍ਰੀਵੀਜੀਨਿੰਗ, ਲਾਇੰਸਸ ਸਰੈਂਡਰ, ਪਬਲਿਕ ਸਰਵਿਸ ਵਹੀਕਲ ਦਾ ਬੈਜ, ਕਡੰਕਟਰ ਲਾਇਸੰਸ ਦਾ ਨਵੀਨੀਕਰਨ, ਲਰਨਰ ਲਾਇਸੰਸ ਦੀ ਮਿਆਦ ਵਿਚ ਵਾਧਾ, ਇੰਟਰ ਨੈਸ਼ਨਲ ਡਰਾਇੰਵਿਗ ਪਰਮਿਟ, ਸ਼ਾਮਲ ਹਨ।  ਆਰ.ਸੀ. ਨਾਲ ਸਬੰਧਤ ਸੇਵਾਵਾਂ ਵਿੱਚ ਡੁਪਲੀਕੇਟ ਆਰ.ਸੀ, ਗੈਰ-ਵਪਾਰਕ ਵਾਹਨ ਦੀ ਮਾਲਕੀ ਤਬਦੀਲੀ, ਹਾਇਰ ਪਰਚੇਜ ਦੀ ਨਿਰੰਤਰਤਾ (ਮਾਲਕੀ ਤਬਦੀਲੀ/ਨਾਮ ਤਬਦੀਲੀ ਦੀ ਸੂਰਤ ਵਿੱਚ) , ਹਾਇਰ ਪਰਚੇਜ ਐਗਰੀਮੈਂਟ ਦੀ ਇੰਨਡੋਰਸਮੈਂਟ, ਵਪਾਰਕ ਵਾਹਨਾਂ ਦਾ ਫਿਟਨੈਂਸ ਸਰਟੀਫਿਕੇਟ (ਭਾਰੇ/ ਮੀਡੀਅਮ/ਤਿੰਨ ਪਹੀਆ/ ਚਾਰ ਪਹੀਆ/ਐਲ.ਐਮ.ਵੀ), ਵਧੀਕ ਲਾਈਫ ਟਾਈਮ ਟੈਕਸ ਦੀ ਅਦਾਇਗੀ (ਮਾਲਕੀ ਤਬਦੀਲੀ ਦੀ ਸੂਰਤ ਵਿੱਚ), ਆਰ.ਸੀ. ਦੇ ਵੇਰਵੇ ਦੇਖਣੇ, ਆਰ.ਸੀ. ਲਈ ਐਨ.ਓ.ਸੀ, ਟਰਾਂਸਪੋਰਟ ਸੇਵਾਵਾਂ ਦੇ ਰਿਕਾਰਡ ਵਿਚ ਮੋਬਾਇਲ ਨੰਬਰ ਦਾ ਅਪਡੇਟ, ਆਰ.ਸੀ. ਵਿਚ ਪਤੇ ਦੀ ਤਬਦੀਲੀ, ਵਾਹਨ ਵਿੱਚ ਤਬਦੀਲੀ ਅਤੇ ਹਾਇਰ ਪਰਚੇਜ਼ ਐਗਰੀਮੈਂਟ ਦੀ ਸਮਾਪਤੀ ਸ਼ਾਮਲ ਹਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋ ਇਹ ਵੀ ਦੱਸਿਆ ਗਿਆ ਕਿ ਨਾਗਰਿਕ 1076 'ਤੇ ਡਾਇਲ ਕਰਕੇ ਇੰਨਾ ਸੇਵਾਵਾਂ ਦਾ ਲਾਭ ਡੋਰ ਸਟੈਪ ਡਲਿਵਰੀ ਰਾਹੀਂ ਘਰ ਬੈਠੇ ਵੀ ਪ੍ਰਾਪਤ ਕਰ ਸਕਦੇ ਹਨ।

Facebook Comments APPID