ਗੁਰੂ ਸਾਹਿਬਾ ਵੱਲੋ ਬਖਸ਼ਿਆ ਸੇਵਾ ਤੇ ਸਿਮਰਨ ਦਾ ਉਪਦੇਸ਼ ਸਮੁੱਚੀ ਮਨੁੱਖਤਾ ਦੇ ਲਈ - ਭੁਪਿੰਦਰ ਸਿੰਘ ਸਿੰਘ
ਲੁਧਿਆਣ-20- ਜੁਲਾਈ ( ਖਾਲਸਾ ) ਸੇਵਾ ਤੇ ਸਿਮਰਨ ਦੇ ਪੁੰਜ ਅਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ ਦਾ ਸ਼ੰਦੇਸ਼ ਦੇ ਕੇ ਮਨੁੱਖੀ ਜੀਵਨ ਜਾਂਚ ਨੂੰ ਇੱਕ ਨਵੀਂ ਸੇਧ ਪ੍ਰਦਾਨ ਕੀਤੀ ਉੱਥੇ ਨਾਲ ਹੀ ਸੇਵਾ ਸਕੰਲਪ ਦੀ ਅਹਿਮੀਅਤ ਨੂੰ ਹੋਰ ਉਭਾਰਦਿਆਂ ਹੋਇਆ ਸੰਗਤਾਂ ਨੂੰ ਦੀਨ ਦੁੱਖੀਆ ਦੀ ਵੱਧ ਤੋ ਵੱਧ ਸੇਵਾ ਕਰਨ ਦੀ ਤਾਕੀਦ ਵੀ ਕੀਤੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੋਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ (ਮਨੀ ਜਿਉਲਰਜ਼) ਨੇ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਉਪਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਸਾਨੂੰ ਵੱਧ ਤੋ ਵੱਧ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜਨਾ ਹੋਵੇਗਾ ਤਾਂ ਹੀ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ। ਇਸ ਤੋ ਪਹਿਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਗਏ ਕੀਰਤਨ ਸਮਾਗਮ ਵਿੱਚ ਪੰਥ ਦੇ ਪ੍ਰਸਿੱਧਕੀਰਤਨੀਏ ਭਾਈ ਗੁਰਮਿੰਦਰ ਸਿੰਘ ਸਿੰਘਾਪੁਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ਅਤੇ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ । ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਵੀ ਦਿੱਤੀ ।ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ ਅਤੇ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ੳਮਪ੍ਰੀਤ ਸਿੰਘ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ। ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ, ਬਾਬਾ ਅਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਕੀਰਤਨੀ ਜੱਥਿਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਅੰਦਰ ਗੁਰਦੁਵਾਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ,ਬਾਬਾ ਅਜੀਤ ਸਿੰਘ,ਜਤਿੰਦਰਪਾਲ ਸਿੰਘ ਸਲੂਜਾ, ਪ੍ਰਿਤਪਾਲ ਸਿੰਘ,ਸੁਰਿੰਦਰਪਾਲ ਸਿੰਘ ਭੁਟੀਆਨੀ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ,ਹਰਕੀਰਤਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ ,ਪਰਮਜੀਤ ਸਿੰਘ ਡੀਮਾਰਟੇ, ਗੁਰਵਿੰਦਰ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਡਾ ਮਨਰੂਪ ਕੌਰ ਵਿਸੇਸ ਤੌਰ ਤੇ ਹਾਜਰ ਸਨ!
