ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਮਤਿ ਸਮਾਗਮ ਕਰਵਾਏ ਗਏ
ਲੁਧਿਆਣਾ--() ਸ਼ਹਿਰ ਦੇ ਕੇਂਦਰੀ ਅਸਥਾਨ ਗੁਰੂਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਲੁਧਿਆਣਾ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੀ ਗੁਰੂਦੁਆਰਾ ਸਾਹਿਬ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਸਾਹਿਬ ਜੀ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮਿਤੀ 14 ਦਿਨ ਸੋਮਵਾਰ ਨੂੰ ਰਾਤ 7.00 ਵਜੇ ਤੋਂ 10.15 ਵਜੇ ਤਕ ਵਿਸ਼ੇਸ਼ ਸਮਾਗਮ ਕਰਵਾਏ ਗਏ ਜਿਸ ਵਿਚ ਭਾਈ ਮਨਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸੁਖਜਿੰਦਰ ਸਿੰਘ ਅੰਮ੍ਰਿਤਸਰ, ਅਕਾਲ ਖਾਲਸਾ ਵੈਲਫੇਅਰ ਸੁਸਾਇਟੀ ਹਾਜ਼ਰੀਆਂ ਭਰੀਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਦੁਆਰਾ ਨਿਹਾਲ ਕੀਤਾ ਇਸ ਸਮੇਂ ਗੁਰਮੀਤ ਸਿੰਘ ਪ੍ਰਧਾਨ, ਜਰਨੈਲ ਸਿੰਘ ਜਰਨਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ,ਗੁਰਚਰਨ ਸਿੰਘ ਚੰਨ, ਦਰਸ਼ਨ ਸਿੰਘ ਰਾਜੂ, ਅਮਨਪ੍ਰੀਤ ਸਿੰਘ ਅਮਨੀ, ਮੋਹਿੰਦਰਪਾਲ ਸਿੰਘ ਧਵਨ,ਰਛਪਾਲ ਸਿੰਘ, ਹਰਸ਼ਰਨ ਪਾਹਵਾ, ਦਰਸ਼ਨ ਸਿੰਘ ਦੀਪਕ ਸਿੰਘ,ਹਰਮਿੰਦਰ ਸਿੰਘ ਬਿੱਟੂ, ਹਰਕੀਰਤ ਸਿੰਘ, ਤੇਜਿੰਦਰਪਾਲ ਸਿੰਘ, ਦਰਸ਼ਨ ਸਿੰਘ ਦਰਸ਼ੀ, ਚਰਨਜੀਤ ਸਿੰਘ, ਸੰਦੀਪ ਸਿੰਘ,ਸੁਰਜੀਤ ਸਿੰਘ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ ਕਾਲਾ ਹਾਜ਼ਰ ਹੋਏ ਗੁਰੂ ਦੇ ਲੰਗਰ ਅਤੱਟ ਵਰਤਾਏ ਗਏ
