ਲੁਧਿਆਣਾ-05-ਜੁਲਾਈ( ਨਾਗੀ ) ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਛੇਵੀਂ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਸ਼ਰਨ ਸਿੰਘ ਅਤੇ ਭਾਈ ਪਰਮਵੀਰ ਸਿੰਘ ਨੇ ਗੁਰੂ ਕੀ ਬਾਣੀ ਰਾਹੀਂ ਸੰਗਤਾਂ ਨੂੰ ਨਾਮ ਰਸ ਨਾਲ ਜੋੜਿਆ।ਇਸ ਮੌਕੇ ਗਿਆਨੀ ਮਨਪ੍ਰੀਤ ਸਿੰਘ ਨੇ ਅੱਜ ਦੇ ਇਤਿਹਾਸਕ ਦਿਹਾੜੇ ਦੀ ਮਹਾਨਤਾ ਬਾਰੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਪੀਰੀ ਦੀ ਪਰੰਪਰਾ ਦੀ ਸਥਾਪਨਾ ਕਰਕੇ ਸਿੱਖ ਕੌਮ ਨੂੰ ਰੂਹਾਨੀਅਤ ਦੇ ਨਾਲ-ਨਾਲ ਰਾਜਸੀ ਅਧਿਕਾਰਾਂ ਲਈ ਵੀ ਸੱਮਰਥ ਬਣਾਇਆ।ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਰੂਹਾਨੀ ਅਤੇ ਸੰਸਾਰੀ ਸੋਚ ਅੱਜ ਦੇ ਸਮੇਂ ਵਿੱਚ ਵੀ ਸਾਨੂੰ ਹੱਕਾਂ ਦੀ ਰਾਖੀ ਅਤੇ ਸੱਚੇ ਜੀਵਨ ਦੀ ਪ੍ਰੇਰਣਾ ਦਿੰਦੀ ਹੈ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਮੱਕੜ, ਮੋਹਨ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਅਰਜਨ ਸਿੰਘ ਚੀਮਾ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਸਵਰਨ ਸਿੰਘ ਮਹੌਲੀ, ਦਵਿੰਦਰ ਸਿੰਘ ਸਿੱਬਲ, ਸੁਰਿੰਦਰ ਸਿੰਘ ਨਾਰੰਗ, ਜਸਵੀਰ ਸਿੰਘ ਗੋਗੀਆ ਵੀ ਗੁਰੂ ਘਰ ਨਤਮਸਤਕ ਹੋਏ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
